ਵਿਧਾਇਕ ਛੀਨਾ ਨੇ ਵਾਰਡ ਨੰਬਰ 43 ‘ਚ ਸੜਕ ਨਿਰਮਾਣ ਕਾਰਜਾਂ ਦਾ ਕੀਤਾ ਉਦਘਾਟਨ

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਸਥਾਨਕ ਵਾਰਡ ਨੰਬਰ 43 ਅਧੀਨ ਬੇਦੀ ਚੌਕ ਤੋੰ ਏ ਟੀ ਆਈ ਚੌਕ ਤੱਕ ਆਰ ਐਮ ਸੀ ਸੜਕ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ।ਵਿਧਾਇਕ ਛੀਨਾ ਨੇ ਕਿਹਾ ਕਿ ਲੋਕਾਂ ਦੀ ਚਿਰੋਕਣੀ ਮੰਗ ਨੂੰ ਬੂਰ ਪਿਆ ਹੈ ਅਤੇ ਇਸ ਪ੍ਰੋਜੈਕਟ ਤਹਿਤ ਕਰੀਬ 89.55 ਲੱਖ ਰੁਪਏ ਖਰਚ ਕੀਤੇ ਜਾਣਗੇ।
ਵਿਧਾਇਕ ਛੀਨਾ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੀ ਹਾਲਤ ਬਹੁਤ ਮਾੜੀ ਸੀ, ਪਿਛਲੇ 30 ਸਾਲਾਂ ਤੋਂ ਸੜਕਾਂ ‘ਤੇ ਸਿਰਫ਼ ਪੈਚਵਰਕ ਹੀ ਕੀਤਾ ਜਾ ਰਿਹਾ ਸੀ ਅਤੇ ਬਰਸਾਤ ਦੇ ਮੌਸਮ ਵਿੱਚ ਲੋਕਾਂ ਦਾ ਇੱਥੋਂ ਲੰਘਣਾ ਮੁਸ਼ਕਿਲ ਹੋ ਜਾਂਦਾ ਸੀ।
ਵਿਧਾਇਕ ਛੀਨਾ ਨੇ ਦੱਸਿਆ ਕਿ ਇੱਕ ਉਦਯੋਗਿਕ ਖੇਤਰ ਹੋਣ ਕਰਕੇ ਇੱਥੇ ਛੋਟੇ ਅਤੇ ਭਾਰੀ ਵਾਹਨਾਂ ਦੀ ਬਹੁਤ ਜ਼ਿਆਦਾ ਆਵਾਜਾਈ ਰਹਿੰਦੀ ਹੈ, ਪੈਦਲ ਚੱਲਣ ਵਾਲੇ ਅਕਸਰ ਹਾਦਸਿਆਂ ਦਾ ਸ਼ਿਕਾਰ ਹੁੰਦੇ ਸਨ।  ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਨਾ ਸਿਰਫ਼ ਆਵਾਜਾਈ ਸੁਖਾਵੀਂ ਹੋਵੇਗੀ ਸਗੋਂ ਵਿਕਾਸ ਦਾ ਰਾਹ ਵੀ ਪੱਧਰਾ ਹੋਵੇਗਾ।
ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕਰ ਰਹੀ ਹੈ ਤਾਂ ਜੋ ਪੰਜਾਬ ਵਿੱਚ ਬੁਨਿਆਦੀ ਸਹੂਲਤਾਂ ਦੀ ਪੂਰਤੀ ਕੀਤੀ ਜਾ ਸਕੇ।
ਇਸ ਮੌਕੇ ਪਰਮਿੰਦਰ ਸਿੰਘ ਬਲਾਕ ਪ੍ਰਧਾਨ, ਹਰਵਿੰਦਰ ਕੌਰ ਬੇਦੀ ਬਲਾਕ ਪ੍ਰਧਾਨ, ਵਿੱਕੀ ਜਗਦਿੳ ਬਲਾਕ ਪ੍ਰਧਾਨ, ਦਰਸ਼ਨ ਸਿੰਘ ਢੋਲਣ, ਲਖਵੀਰ ਕੌਰ, ਕੁਲਜੀਤ ਕੌਰ, ਬਾਵਾ ਆਇਸਕਰੀਮ ਵਾਲੇ ਅਤੇ ਸਾਬਕਾ ਕੌਂਸਲਰ ਕੁਲਜੀਤ ਸਿੰਘ ਬਿੱਟਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।

Leave a Reply

Your email address will not be published. Required fields are marked *