,

ਵਿਧਾਇਕ ਸੰਗੋਵਾਲ ਅਤੇ ਚੇਅਰਮੈਨ ਗਿੱਲ ਵੱਲੋਂ ਬਹਾਦਰਕੇ ਅਨਾਜ ਮੰਡੀ ਦਾ ਦੌਰਾ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ, ਆਮ ਲੋਕਾਂ ਦੀ ਸਰਕਾਰ ਵੱਲੋਂ ਪਿਛਲੇ 4 ਸਾਲਾਂ ਦੌਰਾਨ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ‘ਤੇ..

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ, ਆਮ ਲੋਕਾਂ ਦੀ ਸਰਕਾਰ ਵੱਲੋਂ ਪਿਛਲੇ 4 ਸਾਲਾਂ ਦੌਰਾਨ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ‘ਤੇ ਪਾਇਆ ਜਿਸਦੇ ਸਦਕਾ ਹੁਣ ਅੰਨਦਾਤਾ ਨੇ ਵੀ ਸੁੱਖ ਦਾ ਸਾਹ ਲਿਆ ਹੈ ਕਿਉਂਕਿ ਸਰਕਾਰ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦੀ ਖਰੀਦ ਲਈ ਪੁੱਖਤਾ ਪ੍ਰਬੰਧ ਕੀਤੇ ਗਏ ਹਨ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਮਾਰਕੀਟ ਕਮੇਟੀ ਲੁਧਿਆਣਾ ਦੇ ਚੇਅਰਮੈਨ ਗੁਰਜੀਤ ਸਿੰਘ ਗਿੱਲ ਵੱਲੋਂ ਵਿਧਾਨ ਸਭਾ ਹਲਕਾ ਗਿੱਲ ਅਧੀਨ ਪੈਂਦੀ ਬਹਾਦਰ ਕੇ ਦਾਣਾ ਮੰਡੀ ਵਿੱਚ ਖਰੀਦ ਪ੍ਰਬੰਧਾ ਦਾ ਜਾਇਜ਼ਾ ਲੈਣ ਮੌਕੇ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨਾਂ ਵੱਲੋਂ ਕਿਸਾਨਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ।

ਚੇਅਰਮੈਨ ਗਿੱਲ ਨੇ ਅੱਗੇ ਕਿਹਾ ਕਿ ਕਿਸਾਨਾਂ ਦੀ ਉਪਜ ਦੇ ਇੱਕ-ਇੱਕ ਦਾਣੇ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਖਰੀਦ ਕੇ ਉਸਦੀ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਵੱਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ ਕਿ ਕਿਸਾਨਾਂ ਦੀ ਫ਼ਸਲ ਅਨਾਜ ਮੰਡੀਆਂ ਵਿੱਚੋਂ ਤੁਰੰਤ ਚੁੱਕ ਲਈ ਜਾਵੇ ਅਤੇ ਕਿਹਾ ਕਿ ਕਿਸਾਨ ਨੂੰ ਆਪਣੀ ਉਪਜ ਵੇਚਣ ਵੇਲੇ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਕਿਸਾਨ ਭਰਾਵਾਂ ਨੂੰ ਕਣਕ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਗੁਰੇਜ਼ ਕਰਨ ਦੀ ਵੀ ਅਪੀਲ ਕੀਤੀ, ਜਿਸ ਨਾਲ ਵਾਤਾਵਰਣ ਨੂੰ ਵੱਡਾ ਖਤਰਾ ਪੈਦਾ ਹੁੰਦਾ ਹੈ।

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports

You May Have Missed